
ਬਠਿੰਡਾ, 3 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਛੇੜੇ ਗਏ ਯੁੱਧ ਦੇ ਤਹਿਤ ਬਠਿੰਡਾ ਪੁਲਿਸ ਵਲੋਂ ਇੱਥੋਂ ਦੀ ਨਸ਼ੇ ਲਈ ਬਦਨਾਮ ਬੀੜ ਤਲਾਬ ਬਸਤੀ ਵਿਚ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਗਿਆ। ਉਨ੍ਹਾਂ ਦੀ ਨਸ਼ਾ ਵੇਚ ਕੇ ਬਣਾਈ ਕਥਿਤ ਜਾਇਦਾਦ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਕੋਈ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਨਸ਼ਾ ਤਸਕਰ ਉੱਕਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।