
ਜਗਦੇਵ ਕਲਾਂ (ਅੰਮ੍ਰਿਤਸਰ), 3 ਮਾਰਚ-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤਹਿਤ ਪੈਂਦੇ ਪੁਲਿਸ ਥਾਣਾ ਝੰਡੇਰ ਅਧੀਨ ਪਿੰਡ ਖਤਰਾਏ ਕਲਾਂ ਵਿਖੇ ਇਕ ਨੌਜਵਾਨ ਹਰਦੀਪ ਸਿੰਘ (28 ਸਾਲ) ਸਪੁੱਤਰ ਜਗੀਰ ਸਿੰਘ ਦੀ ਨਸ਼ੇ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਇਸ ਸਬੰਧੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਬਾਹਰੋਂ ਬੀਤੀ ਰਾਤ ਨਸ਼ੇ ਦਾ ਸੇਵਨ ਕਰਕੇ ਘਰ ਆਇਆ ਅਤੇ ਉਸ ਦੀ ਮੌਤ ਹੋ ਗਈ।