
ਅਜਨਾਲਾ, ਗੱਗੋਮਾਹਲ, ਰਮਦਾਸ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਬੀ.ਐਸ.ਐਫ. 117 ਬਟਾਲੀਅਨ ਵਲੋਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੀ ਚੌਕੀ ਵਧਾਈ ਚੀਮਾ ਨੇੜੇ ਭਾਰਤੀ ਖੇਤਰ ਵਿਚ ਦਾਖਲ ਹੋ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰਨ ਦੀ ਖਬਰ ਹੈI ਬੀ.ਐਸ.ਐਫ. ਵਲੋਂ ਘੁਸਪੈਠੀਏ ਦੀ ਲਾਸ਼ ਨੂੰ ਥਾਣਾ ਰਮਦਾਸ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈI