ਮਾਨਸਾ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ) - ਕਿਸਾਨ ਜਥੇਬੰਦੀਆਂ ਵਲੋਂ ਭਲਕੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਤੋਂ ਪਹਿਲਾਂ ਅੱਜ ਤੜਕਸਾਰ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ, ਗੋਰਾ ਸਿੰਘ ਭੈਣੀਬਾਘਾ, ਬੋਘ ਸਿੰਘ ਮਾਨਸਾ, ਪਰਮਜੀਤ ਸਿੰਘ ਗਾਗੋਵਾਲ, ਰਾਮਫਲ ਸਿੰਘ ਚੱਕ ਅਲੀਸ਼ੇਰ ਆਦਿ ਨੂੰ ਹਿਰਾਸਤ ਵਿਚ ਲੈ ਕੇ ਵੱਖ ਵੱਖ ਥਾਣਿਆਂ 'ਚ ਬੰਦ ਕਰ ਦਿੱਤਾ ਹੈ। ਕਈ ਕਿਸਾਨ ਆਗੂ ਰੂਪੋਸ਼ ਵੀ ਹੋ ਗਏ ਹਨ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪੁਲਿਸ ਨੇ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ 'ਚ