
ਗੁਰਦਾਸਪੁਰ, 4 ਮਾਰਚ (ਚੱਕਰਾਜਾ) - ਕਿਸਾਨ ਜਥੇਬੰਦੀਆਂ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਆਗੂਆਂ ਦੀ ਪੁਲਿਸ ਵੱਲੋਂ ਫੜੋ ਫੜੀ ਕੀਤੀ ਜਾ ਰਹੀ ਹੈ। ਇਸੇ ਤਹਿਤ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ ਜੀਵਨਚੱਕ ਤੇ ਮੰਗਤ ਸਿੰਘ ਨੂੰ ਪੁਲਿਸ ਨੇ ਅੱਜ ਸਵੇਰੇ 4 ਵਜੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ।