JALANDHAR WEATHER
ਕਿਸਾਨ ਆਗੂ ਜਸਬੀਰ ਸਿੰਘ ਲਿੱਟਾ ਘਰ 'ਚ ਨਜ਼ਰਬੰਦ

 ਭੁਲੱਥ (ਕਪੂਰਥਲਾ), 4 ਮਾਰਚ (ਮੇਹਰ ਚੰਦ ਸਿੱਧੂ) - ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨੀ ਅੰਦੋਲਨ 'ਚ ਚੰਡੀਗੜ੍ਹ ਨੂੰ ਕਿਸਾਨਾਂ ਵਲੋਂ ਰਵਾਨਾ ਹੋਣ ਕਰਕੇ, ਅੱਜ ਸਵੇਰੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ, ਤਾਂ ਕਿ ਕਿਸਾਨ ਆਗੂ ਮੋਰਚੇ ਦੇ ਚਲਦਿਆਂ ਚੰਡੀਗੜ੍ਹ ਰਵਾਨਾ ਨਾ ਹੋ ਸਕਣ। ਅੱਜ ਸਵੇਰੇ 4 ਵਜੇ ਦੇ ਕਰੀਬ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਇਸ ਮੌਕੇ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਲਿਟਾ ਵਿਖੇ ਪੁੱਜ ਕੇ ਕਿਸਾਨ ਆਗੂ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਨਜ਼ਰਬੰਦ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ