ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 4 ਮਾਰਚ (ਸਰਬਜੀਤ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਦੀ ਫੜੋ ਫੜੀ ਕੀਤੇ ਜਾਣ ਦੀ ਖ਼ਬਰ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਫੋਨ 'ਤੇ ਦੱਸਿਆ ਕਿ ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚਾ ਵਲੋਂ 5 ਮਾਰਚ ਤੋਂ ਚੰਡੀਗੜ੍ਹ ਵਿਚ ਲਾਏ ਜਾ ਰਹੇ ਪੱਕੇ ਮੋਰਚੇ ਨੂੰ ਕਿਸੇ ਨਾ ਕਿਸੇ ਤਰਾਂ ਰੋਕਣ ਲਈ ਤੁਲੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਸਵੇਰੇ ਸਵੱਖਤੇ ਹੀ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੇ ਘਰ 'ਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ, ਪਰ ਉਕਤ ਆਗੂਆਂ 'ਚੋਂ ਕੋਈ ਵੀ ਕਿਸਾਨ ਆਗੂ ਪੁਲਿਸ ਦੇ ਹੱਥ ਨਹੀ ਲੱਗਿਆ ਜਦੋਂ ਕਿ ਅਜੈਬ ਸਿੰਘ ਜਖੇਪਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ ਨੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ 'ਚ ਰਾਤ ਸਮੇ ਕੰਧਾਂ ਟੱਪਕੇ ਦਾਖ਼ਲ ਹੋਣ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਮੰਗਾਂ ਮੰਨਣ ਦੀ ਬਜਾਏ ਹੋਛੇ ਹੱਥ ਕੰਡਿਆਂ 'ਤੇ ਉੱਤਰ ਆਈ ਹੈ,ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀ ਕਰਨਗੇ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਚੰਡੀਗੜ੍ਹ ਧਰਨੇ ਨੂੰ ਲੈ ਕੈ ਕਿਸਾਨ ਆਗੂਆ ਦੀ ਫੜੋ ਫੜੀ ਲਈ ਛਾਪੇਮਾਰੀ