
ਸਿੱਧਵਾਂ ਬੇਟ (ਲੁਧਿਆਣਾ), 4 ਮਾਰਚ (ਜਸਵੰਤ ਸਿੰਘ ਸਲੇਮਪੁਰੀ) - ਸੰਯੁਕਤ ਕਿਸਾਨ ਮੋਰਚੇ ਦੀ ਸਰਕਾਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ 5 ਮਾਰਚ ਨੂੰ ਪੱਕਾ ਮੋਰਚਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।