
ਕੁਹਾੜਾ (ਖੰਨਾ), 4 ਮਾਰਚ (ਸੰਦੀਪ ਸਿੰਘ ਕੁਹਾੜਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੇ ਸੰਬੰਧ ਵਿਚ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਪਮਨਦੀਪ ਸਿੰਘ ਮੇਹਲੋਂ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।