
ਜਗਰਾਉਂ, 4 ਮਾਰਚ (ਕੁਲਦੀਪ ਸਿੰਘ ਲੋਹਟ) - ਮੁੱਖ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ 5 ਮਾਰਚ ਨੂੰ ਚੰਡੀਗੜ੍ਹ ਪੱਕੇ ਮੋਰਚੇ ਦੀ ਕਾਲ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਹੈ। ਭਾਕਿਯੂ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੂੰ ਹਠੂਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਦਕਿ ਇਕਾਈ ਪ੍ਰਧਾਨ ਗੁਰਤੇਜ ਸਿੰਘ ਸਰਾਂ ਨੂੰ ਅੱਜ ਤੜਕਸਾਰ ਕਾਉਂਕੇ ਚੌੰਕੀ ਦੀ ਪੁਲਿਸ ਨੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ ਨੇ ਦੋਵੇਂ ਆਗੂਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ।