
ਅੱਪਰਾ (ਨਵਾਂਸ਼ਹਿਰ), 4 ਫਰਵਰੀ (ਦਲਵਿੰਦਰ ਸਿੰਘ ਅੱਪਰਾ) - ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਬੇਸਿੱਟਾ ਨਿਕਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ। ਅਮਰੀਕ ਸਿੰਘ ਭਾਰਸਿੰਘ ਪੁਰ ਜਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਵੀ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਹੈ।