


ਅਜਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਭਰ ਦੇ ਤਹਿਸੀਲਦਾਰਾਂ/ਸਬ ਰਜਿਸਟਰਾਰ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਬੀਤੇ ਕੱਲ੍ਹ ਲੁਧਿਆਣਾ ਵਿਖੇ ਮੀਟਿੰਗ ਕਰਕੇ ਸ਼ੁੱਕਰਵਾਰ ਤੱਕ ਰਜਿਸਟਰੇਸ਼ਨ ਨਾ ਕਰਨ ਦੇ ਲਏ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਵੀ ਸਖ਼ਤ ਨਜ਼ਰ ਆ ਰਹੀ ਹੈ। ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸ਼ਾਹਨੀ ਵਲੋਂ ਰਜਿਸਟਰੇਸ਼ਨ ਕਰਨ ਲਈ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਦੇ ਕਾਨੂੰਗੋਆਂ ਨੂੰ ਲਿਖਤੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।