ਲੁਧਿਆਣਾ, 4 ਮਾਰਚ (ਰੂਪੇਸ਼ ਕੁਮਾਰ) - ਪੁਲਿਸ ਵਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈਣ ਸੰਬੰਧੀ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਣ ਵਾਲੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਈਸੜੂ ਭਵਨ ਵਿਖੇ ਕਿਸਾਨ ਆਗੂ ਨੇ ਦੱਸਿਆ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਸਫ਼ਲ ਨਹੀਂ ਰਹੀ ਸੀ, ਜਦਕਿ ਅੱਜ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਇਸ ਕਰਕੇ ਈਸੜੂ ਭਵਨ ਵਿਖੇ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ 5 ਮਾਰਚ ਦਾ ਉਨ੍ਹਾਂ ਦਾ ਚੰਡੀਗੜ੍ਹ ਦਾ ਪ੍ਰੋਗਰਾਮ ਜਾਰੀ ਰਹੇਗਾ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸੰਯੁਕਤ ਕਿਸਾਨ ਮੋਰਚਾ ਦੀ ਹੋਣ ਵਾਲੀ ਮੀਟਿੰਗ ਮੁਲਤਵੀ