ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੈਂਬਰਾਂ ਵਿਚੋਂ ਪੰਜ ਮੈਂਬਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਕਰਨ ਲਈ ਪੁੱਜੇ ਹਨ।5 ਮੈਂਬਰਾਂ ਵਿਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲੀ , ਇਕਬਾਲ ਸਿੰਘ ਝੂੰਦਾ ਅਤੇ ਬੀਬੀ ਸਤਵੰਤ ਕੌਰ ਸ਼ਾਮਿਲ ਹਨ। ਇਸ ਉਪਰੰਤ ਇਨ੍ਹਾਂ ਮੈਂਬਰਾਂ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਅਰਦਾਸ ਕਰਨ ਲਈ ਪੁੱਜੇ 7 ਮੈਂਬਰੀ ਕਮੇਟੀ ਚੋਂ 5 ਮੈਂਬਰ