JALANDHAR WEATHER
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਪੁਲਿਸ ਵਲੋਂ ਗ੍ਰਿਫਤਾਰ

ਹਰਚੋਵਾਲ (ਗੁਰਦਾਸਪੁਰ), 4 ਮਾਰਚ (ਢਿੱਲੋਂ/ਭਾਮ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੂੰ ਅੱਜ ਤੜਕਸਾਰ 2 ਵਜੇ ਸ੍ਰੀ ਹਰਗੋਬਿੰਦਪੁਰ ਪੁਲਿਸ ਥਾਣੇ ਦੀ ਪੁਲਿਸ ਵਲੋਂ ਗ਼ਿ੍ਫਤਾਰ ਕਰਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਾਂਝਾ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲੱਗ ਰਹੇ ਧਰਨੇ ਵਿਚ ਜ਼ਿਲ੍ਹਾ ਗੁਰਦਾਸਪੁਰ ਤੋਂ ਕਿਸਾਨ ਜਥੇਬੰਦੀ ਨੇ ਧਰਨੇ ਵਿਚ ਸ਼ਾਮਿਲ ਹੋਣ ਜਾਣਾ ਸੀ ।ਇਸੇ ਕਾਰਨ ਹੀ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਰੋਸੇ ਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹੋਰਨਾ ਆਗੂਆਂ ਦੀ ਵੀ ਫੜੋ ਫੜਾਈ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ