
ਦੁਬਈ, 4 ਮਾਰਚ- ਸਪਿਨਰ ਵਰੁਣ ਚੱਕਰਵਰਤੀ ਨੇ ਓਪਨਰ ਟ੍ਰੈਵਿਸ ਹੈੱਡ ਨੂੰ ਆਊਟ ਕਰਕੇ ਆਸਟ੍ਰੇਲੀਆ ਨੂੰ ਵੱਡਾ ਝਟਕਾ ਦਿੱਤਾ ਹੈ। ਵਰੁਣ ਦੀ ਗੇਂਦ ’ਤੇ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ਕਰਦੇ ਹੋਏ ਉਹ ਆਪਣਾ ਵਿਕਟ ਗੁਆ ਬੈਠੇ। ਹੈੱਡ 33 ਗੇਂਦਾਂ ਵਿਚ ਪੰਜ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋਏ ਹਨ।