JALANDHAR WEATHER
ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਜਾਂ ਘਰਾਂ ’ਚ ਨਜ਼ਰਬੰਦ ਕਰਨਾ ਬਹੁਤ ਹੀ ਮੰਦਭਾਗਾ - ਵਿਧਾਇਕ ਖਹਿਰਾ

ਭੁਲੱਥ, (ਕਪੂਰਥਲਾ), 4 ਮਾਰਚ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਜਾਂ ਘਰਾਂ ’ਚ ਨਜ਼ਰਬੰਦ ਕਰਨਾ ਬਹੁਤ ਹੀ ਮੰਦਭਾਗਾ ਹੈ। ਵਿਧਾਇਕ ਖਹਿਰਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਆਗੂਆਂ ਨੂੰ ਕੱਲ੍ਹ ਰਾਤ ਦਾ ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰ ਤੇ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਅਵਾਜ਼ ਚੁੱਕਦਾ ਹੈ ਤਾਂ ਉਨ੍ਹਾਂ ’ਤੇ ਪਰਚੇ ਦਰਜ ਕਰਕੇ ਗ੍ਰਿਫ਼ਤਾਰੀ ਪਾ ਕੇ ਜੇਲ੍ਹਾਂ ’ਚ ਸੁੱਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਥੋੜੇ ਦਿਨ ਪਹਿਲਾਂ ਹੀ ਮਨਿੰਦਰਜੀਤ ਸਿੰਘ ਸਿੱਧੂ ’ਤੇ ਵੀ ਇਕ ਪਰਚਾ ਦਰਜ ਕੀਤਾ ਗਿਆ ਸੀ, ਜਿਸ ਵਿਚ ਕਸੂਰ ਵੀ ਐਮ.ਐਲ.ਏ ਦਾ ਸੀ ਪਰ ਉਲਟਾ ਉਸ ’ਤੇ ਹੀ ਪਰਚਾ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਮੇਰੇ ਪਿੰਡ ਰਾਮਗੜ੍ਹ ਦੇ ਨੇੜੇ ਪੈਂਦੇ ਪਿੰਡ ਲਿਟਾਂ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਜਸਵੀਰ ਸਿੰਘ ਲਿਟਾਂ ਨੂੰ ਘਰ ਵਿਚ ਨਜ਼ਰ ਬੰਦ ਕੀਤਾ ਗਿਆ ਤੇ ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗ੍ਰਿਫ਼ਤਾਰ ਤੇ ਘਰ ’ਚ ਨਜ਼ਰਬੰਦ ਬੰਦ ਕੀਤਾ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ