JALANDHAR WEATHER

ਲੁਧਿਆਣਾ ਦੇ ਲੋਕ ‘ਆਪ’ ਉਮੀਦਵਾਰ ਨੂੰ ਨਹੀਂ ਦੇਣਗੇ ਜਿੱਤਣ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 5 ਮਾਰਚ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਕੀਤੇ ਗਏ ਟਵੀਟ ’ਤੇ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ੍ਹਾਂ (ਅਰਵਿੰਦ ਕੇਜਰੀਵਾਲ) ਦੇ ਕਾਫ਼ਲੇ ਵਿਚ ਉਨ੍ਹਾਂ ਦੀ ‘ਵਿਪਾਸਨਾ’ ਲਈ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬ੍ਰਿਗੇਡ, ਐਂਬੂਲੈਂਸਾਂ ਅਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਹੋ ਜਿਹਾ ਆਮ ਆਦਮੀ ਹੈ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਹੇ ਹਨ। ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਹੈ, ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਦੇ ਲੋਕ ਸੰਜੀਵ ਅਰੋੜਾ (ਲੁਧਿਆਣਾ ਪੱਛਮੀ ਤੋਂ ਉਮੀਦਵਾਰ) ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ