JALANDHAR WEATHER

ਭੇਤਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼

ਗੁਰੂਹਰਸਹਾਏ (ਫਿਰੋਜ਼ਪੁਰ),  5 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪੁਲ ਦੇ ਥੱਲੇ ਭੇਤਭਰੀ ਹਾਲਤ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਕਿਸੇ ਨੇ ਫੋਨ ਉਤੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਪੁਲ ਦੇ ਥੱਲੇ ਡਿੱਗਿਆ ਪਿਆ ਹੈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਥਾਣੇ ਵਿਖੇ ਲਿਆਂਦਾ ਅਤੇ ਉਸ ਤੋਂ ਬਾਅਦ ਉਨ੍ਹਾਂ ਵਲੋਂ ਲਾਸ਼ ਨੂੰ ਫਿਰੋਜ਼ਪੁਰ ਮੋਰਚਰੀ ਵਿਖੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਹਾਲੇ ਤੱਕ ਇਸ ਨੌਜਵਾਨ ਦੀ ਸ਼ਨਾਖਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਦੀ ਮੌਤ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਇਸ ਵਿਅਕਤੀ ਦੀ ਮੌਤ ਕਿਵੇਂ ਹੋਈ। ਜੇਕਰ ਇਸਦੀ ਸ਼ਨਾਖਤ ਹੋ ਜਾਂਦੀ ਹੈ ਤਾਂ ਵਾਰਸਾਂ ਤੱਕ ਇਹ ਲਾਸ਼ ਸੌਂਪ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ