JALANDHAR WEATHER

ਸੂਬਾ ਕਮੇਟੀ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸੇ ਤਰ੍ਹਾਂ ਮੰਨਿਆ ਜਾਵੇਗਾ - ਜੋਗਿੰਦਰ ਸਿੰਘ ਉਗਰਾਹਾਂ

ਭਵਾਨੀਗੜ੍ਹ (ਸੰਗਰੂਰ), 5 ਮਾਰਚ (ਲਖਵਿੰਦਰ ਪਾਲ ਗਰਗ)-ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਕਮੇਟੀ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਉਸੇ ਤਰ੍ਹਾਂ ਹੀ ਮੰਨਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਾਮ ਨੂੰ ਪੁਲਿਸ ਵਲੋਂ ਹਿਰਾਸਤ ’ਚ ਛੱਡ ਦੇਣ ਤੋਂ ਬਾਅਦ ਪਿੰਡ ਘਰਾਚੋਂ ਦੇ ਰੋਸ ਧਰਨੇ ’ਚ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਜਦੋਂ ਤੱਕ ਪੁਲਿਸ ਛੱਡਦੀ ਨਹੀਂ, ਉਦੋਂ ਤਕ ਇਹ ਧਰਨਾ ਜਾਰੀ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ