JALANDHAR WEATHER

ਅੱਧੀ ਰਾਤ ਨੂੰ ਰਿਹਾਅ ਕੀਤੇ ਐਸ.ਡੀ.ਐਮ. ਦਫਤਰ ਫਤਿਹਗੜ੍ਹ ਚੂੜੀਆਂ ’ਚ ਬੰਦੀ ਬਣਾਏ ਕਿਸਾਨ ਆਗੂ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 6 ਮਾਰਚ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਦੇ ਸੰਬੰਧ ਵਿਚ ਫਤਿਹਗੜ੍ਹ ਚੂੜੀਆਂ ਦੇ ਐਸ.ਡੀ.ਐਮ. ਦਫ਼ਤਰ ਵਿਖੇ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ, ਦਲਜੀਤ ਸਿੰਘ ਚਤੌੜਗੜ੍ਹ ਅਤੇ ਅਵਤਾਰ ਸਿੰਘ ਠੱਠਾ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਨਜ਼ਰਬੰਦ ਕੀਤਾ ਗਿਆ ਸੀ। ਇਸੇ ਸੰਬੰਧ ਵਿਚ ਬੀਤੇ ਦੋ ਦਿਨਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਐਸ.ਡੀ.ਐਮ. ਦਫ਼ਤਰ ਦੇ ਮੂਹਰੇ ਧਰਨਾ ਲਗਾਇਆ ਗਿਆ ਸੀ ਅਤੇ ਫਤਿਹਗੜ ਚੂੜੀਆਂ ਤੋਂ ਬਟਾਲਾ ਸੜਕ ਉੱਪਰ ਚੱਕਾ ਜਾਮ ਵੀ ਕੀਤਾ ਗਿਆ ਸੀ। ਕਿਸਾਨਾਂ ਵਲੋਂ ਔਰਤਾਂ ਸਮੇਤ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ। ਬੀਤੀ ਰਾਤ ਕਰੀਬ 11 ਵਜੇ ਉਕਤ ਕਿਸਾਨ ਆਗੂਆਂ ਨੂੰ ਐਸ.ਡੀ.ਐਮ. ਦਫਤਰ ਫਤਿਹਗੜ੍ਹ ਚੂੜੀਆਂ ਤੋਂ ਰਿਹਾਅ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਇਕ ਵਾਰ ਨਹੀਂ ਹੋਇਆ ਬਹੁਤ ਵਾਰ ਹੋਇਆ ਹੈ। ਕਿਸਾਨ ਜਥੇਬੰਦੀਆਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀਆਂ ਆਈਆਂ ਹਨ ਅਤੇ ਸੰਘਰਸ਼ ਕਰਦੀਆਂ ਰਹਿਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ