ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕਰ ਅਤੇ ਆਬਕਾਰੀ ਦਫ਼ਤਰ ਪਠਾਨਕੋਟ ਦੀ ਅਚਨਚੇਤ ਚੈਕਿੰਗ



ਪਠਾਨਕੋਟ, (ਗੁਰਦਾਸਪੁਰ), 6 ਮਾਰਚ (ਵਿਨੋਦ)- ਅੱਜ ਸਵੇਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪਠਾਨਕੋਟ ਸੈਲੀ ਰੋਡ ਸਥਿਤ ਆਬਕਾਰੀ ਤੇ ਕਰ ਵਿਭਾਗ ਦੇ ਦਫ਼ਤਰ ਉੱਤੇ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕਈ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ, ਜਿਸ ਦੇ ਚਲਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਗੈਰ ਹਾਜ਼ਰ ਮੁਲਾਜ਼ਮਾਂ ਦੇ ਖਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਹਾਜ਼ਰੀ ਰਜਿਸਟਰ ਜ਼ਬਤ ਕਰ ਲਏ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਵਿਭਾਗ ਵਿਚ ਗੈਰ ਹਾਜ਼ਰੀ ਨਾ ਫਰਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਜਿਹੜਾ ਵੀ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਇਆ ਗਿਆ, ਉਸ ਦੇ ਖਿਲਾਫ਼ ਸਖਤ ਕਾਰਵਾਈ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।