JALANDHAR WEATHER

ਉਤਰਾਖ਼ੰਡ ਦਾ ਹੈ ਇਹ ਦਹਾਕਾ- ਪ੍ਰਧਾਨ ਮੰਤਰੀ ਮੋਦੀ

ਦੇਹਰਾਦੂਨ, 6 ਮਾਰਚ - ਪ੍ਰਧਾਨ ਮੰਤਰੀ ਮੋਦੀ ਨੇ ਉਤਰਾਖ਼ੰਡ ਦੇ ਹਰਸ਼ਿਲ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਦਾ ਸਵਾਗਤ ਕੀਤਾ। ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਦਹਾਕਾ ਉੱਤਰਾਖੰਡ ਦਾ ਦਹਾਕਾ ਬਣ ਰਿਹਾ ਹੈ ਤੇ ਉਤਰਾਖੰਡ ਦੀ ਤਰੱਕੀ ਲਈ ਨਵੇਂ ਰਸਤੇ ਖੁੱਲ੍ਹੇ ਹਨ। ਉਨ੍ਹਾਂ ਨੇ ਸਰਦੀਆਂ ਦੇ ਸੈਰ-ਸਪਾਟੇ ਨੂੰ ਇਕ ਮਹੱਤਵਪੂਰਨ ਕਦਮ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਤਰਾਖੰਡ ਹਰ ਮੌਸਮ ਵਿਚ ਖੁਸ਼ਹਾਲ ਰਹੇਗਾ। ਉਨ੍ਹਾਂ ਕਿਹਾ ਕਿ ਮਾਂ ਗੰਗਾ ਨੇ ਮੈਨੂੰ ਬੁਲਾਇਆ ਹੈ। ਮੈਨੂੰ ਲੱਗਦਾ ਹੈ ਕਿ ਮਾਂ ਗੰਗਾ ਨੇ ਮੈਨੂੰ ਗੋਦ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡਾ ਉਦੇਸ਼ ਉੱਤਰਾਖੰਡ ਨੂੰ ਇਕ ਵਿਕਸਤ ਰਾਜ ਬਣਾਉਣਾ ਹੈ। ਉੱਤਰਾਖੰਡ ਵਿਕਾਸ ਦੇ ਇਕ ਨਵੇਂ ਟੀਚੇ ਵੱਲ ਵਧ ਰਿਹਾ ਹੈ। ਸਾਡੀ ਸਰਕਾਰ ਨੇ ਇਸ ਰਾਜ ਲਈ ਕਈ ਵੱਡੇ ਫੈਸਲੇ ਲਏ ਹਨ ਤੇ ਡਬਲ ਇੰਜਣ ਸਰਕਾਰ ਮਿਲ ਕੇ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਉਤਰਾਖੰਡ ਵਿਚ 50 ਸੈਰ-ਸਪਾਟਾ ਸਥਾਨ ਵਿਕਸਤ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਵਿਚ ਸੈਲਾਨੀਆਂ ਦੀ ਗਿਣਤੀ ਵਧੀ ਹੈ। ਹਰ ਸਾਲ 50 ਲੱਖ ਤੋਂ ਵੱਧ ਸ਼ਰਧਾਲੂ ਇੱਥੇ ਪਹੁੰਚਦੇ ਹਨ। ਪਿਛਲੇ ਦਸ ਸਾਲਾਂ ਵਿਚ ਸੈਲਾਨੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਉੱਤਰਾਖੰਡ ਵਿਚ ਆ ਕੇ ਵਿਆਹ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੈਸਟੀਨੇਸ਼ਨ ਵੈਡਿੰਗ ਲਈ ਉੱਤਰਾਖੰਡ ਨੂੰ ਚੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ ਲਈ ਉੱਤਰਾਖੰਡ ਬਿਹਤਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ