JALANDHAR WEATHER

ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਇਆ ਮਹਾਨ ਨਗਰ ਕੀਰਤਨ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਪੁੱਜਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਮਾਰਚ (ਹੀਰਾ ਸਿੰਘ ਮਾਂਗਟ)- ਨਰੋਲ ਸੇਵਾ ਆਰਗਨਾਈਜੇਸ਼ਨ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 27 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਸਾਇਆ ਹੇਠ ਸ਼ੁਰੂ ਹੋਇਆ ਮਹਾਨ ਨਗਰ ਕੀਰਤਨ ਵੱਖ ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਦੇਰ ਰਾਤ ਡੇਰਾ ਬਾਬਾ ਨਾਨਕ ਵਿਖੇ ਪੁੱਜਾ, ਜਿੱਥੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਹੈ। ਇਸ ਮਹਾਨ ਨਗਰ ਕੀਰਤਨ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਪੰਜਾ ਸਾਹਿਬ ਤੇ ਕਰਤਾਰਪੁਰ ਸਾਹਿਬ ਆਦਿ ਵਿਛੜੇ ਗੁਰਧਾਮਾਂ ਦੇ ਮਾਡਲ ਵੀ ਸੁਸ਼ੋਭਿਤ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ