ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਲਖਪਤੀ ਦੀਦੀ ਪ੍ਰੋਗਰਾਮ ’ਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 6 ਮਾਰਚ- ਅੰਤਰਰਾਸ਼ਟਰੀ ਮਹਿਲਾ ਦਿਵਸ (8 ਮਾਰਚ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਨਵਸਾਰੀ ਦੇ ਵੰਸੀ-ਬੋਰਸੀ ਵਿਖੇ ਲਖਪਤੀ ਦੀਦੀ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ। ਇਸ ਸਮਾਗਮ ਵਿਚ 1.1 ਲੱਖ ਤੋਂ ਵੱਧ ਔਰਤਾਂ ਦੇ ਹਿੱਸਾ ਲੈਣ ਦੀ ਉਮੀਦ ਹੈ।