JALANDHAR WEATHER

ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਜੰਡਿਆਲਾ ਗੁਰੂ, (ਅੰਮ੍ਰਿਤਸਰ), 6 ਮਾਰਚ (ਹਰਜਿੰਦਰ ਸਿੰਘ ਕਲੇਰ)- ਬੀਤੀ ਰਾਤ ਇਕ ਨੌਜਵਾਨ ਦੇ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਸ਼ੇਖੂਪੁਰਾ ਮੁਹੱਲਾ ਦੇ ਮਨਪ੍ਰੀਤ ਸਿੰਘ ਉਮਰ 20 ਸਾਲ ਦੇ ਕਰੀਬ ਵਜੋਂ ਹੋਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗਿਆ ਸੀ ਅਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ। ਗੰਭੀਰ ਰੂਪ ਵਿਚ ਜ਼ਖਮੀ ਹੋਏ ਮਨਪ੍ਰੀਤ ਨੂੰ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਵੱਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਸਾਡੇ ਪੁੱਤਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ