JALANDHAR WEATHER

ਲੁਧਿਆਣਾ ਵਿਚ ਚੱਲ ਰਹੀ ਐਸ.ਕੇ.ਐਮ. ਦੀ ਮੀਟਿੰਗ

ਲੁਧਿਆਣਾ, 6 ਮਾਰਚ (ਰੂਪੇਸ਼ ਕੁਮਾਰ)- ਬੀਤੇ ਦਿਨ ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ਉੱਪਰ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜਾਬ ਨਾਲ ਸੰਬੰਧਿਤ ਜਥੇਬੰਦੀਆਂ ਲੁਧਿਆਣਾ ਵਿਚ ਮੀਟਿੰਗ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਬੈਠ ਕੇ ਗੱਲ ਕਰਨ ਲਈ ਕਹਿੰਦੀ ਹੈ, ਤਾਂ ਦੂਜੇ ਪਾਸੇ ਉਨ੍ਹਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਜੇਕਰ ਉਹ ਅੰਦੋਲਨ ਕਰਦੇ ਹਨ ਤਾਂ ਪੁਲਿਸ ਵਲੋਂ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਜਾਂਦਾ ਹੈ। ਹਾਲਾਂਕਿ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਨੂੰ ਵੀ ਘੇਰਨ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਜੇਕਰ ਇਹ ਸਾਡੇ ਕਿਸਾਨ ਘੇਰਣਗੇ, ਤਾਂ ਕਿਸਾਨ ਇਨ੍ਹਾਂ ਨੂੰ ਵੀ ਘੇਰਨਗੇ। ਜਦ ਕਿ ਦੂਜੇ ਕਿਸਾਨ ਆਗੂ ਨੇ ਕਿਹਾ ਕਿ ਇਹ ਸਥਾਨਕ ਪੱਧਰ ’ਤੇ ਕਿਸੇ ਜਥੇਬੰਦੀ ਦਾ ਕੰਮ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ