ਏ.ਡੀ.ਜੀ.ਪੀ. (ਜੇਲ੍ਹਾਂ) ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਸੁਪਰਡੈਂਟ ਮੁਅੱਤਲ
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਡੀ.ਜੀ.ਪੀ. (ਜੇਲ੍ਹਾਂ) ਪੰਜਾਬ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਪਿਛਲੇ ਦਿਨੀਂ ਬੰਦੀਆਂ ਦੀ ਹੋਈ ਲੜਾਈ ਵਾਲੇ ਮਾਮਲੇ ਦੀ ਜਾਂਚ ਦੌਰਾਨ ਡਰੱਗ ਰੈਕਟ ਦਾ ਪਰਦਾਫਾਸ਼ ਅਤੇ ਹੋਰ ਕਈ ਗੈਰ ਕਾਨੂੰਨੀ ਗਤੀਵਿਧੀਆਂ ਦਾ ਖੁਲਾਸਾ ਹੋਣ ’ਤੇ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਦੀ ਸ਼ਮੂਲੀਅਤ ਨੂੰ ਲੈ ਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਸਬੰਧੀ ਪੁਲਿਸ ਵਿਭਾਗ ਨੂੰ ਵੱਖਰੇ ਤੌਰ ’ਤੇ ਪਰਚਾ ਦਰਜ ਕਰਨ ਦਾ ਵੀ ਹੁਕਮ ਦਿੱਤਾ ਹੈ।