ਮਹਿਲਾ ਦਿਵਸ 'ਤੇ 8 ਨੂੰ ਖਨੌਰੀ ਤੇ ਸ਼ੰਭੂ ਬਾਰਡਰ 'ਤੇ ਔਰਤਾਂ ਦਾ ਹੋਵੇਗਾ ਵੱਡਾ ਇਕੱਠ

ਦਿੜ੍ਹਬਾ ਮੰਡੀ (ਸੰਗਰੂਰ), 6 ਮਾਰਚ (ਜਸਵੀਰ ਸਿੰਘ ਔਜਲਾ)-ਮਹਿਲਾ ਦਿਵਸ ਉਤੇ 8 ਮਾਰਚ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਔਰਤਾਂ ਦਾ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਇਕਾਈ ਪ੍ਰਧਾਨ ਜਸਵੰਤ ਸਿੰਘ ਰੋਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕਿਸਾਨਾਂ ਦੀਆਂ ਮੰਗਾਂ ਇਕੱਠ ਵਿਚ ਸਰਕਾਰਾਂ ਅੱਗੇ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਮਹਿਲਾਵਾਂ ਵਲੋਂ ਵੀ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਮੋਰਚਾ ਲਗਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।