ਪੰਚਾਇਤਾਂ ਵਲੋਂ ਮਤੇ ਪਾ ਕੇ ਕੀਤਾ ਜਾਵੇ ਗੈਰ-ਸਮਾਜਿਕ ਤੱਤਾਂ ਦਾ ਬਾਈਕਾਟ - ਮੰਤਰੀ ਲਾਲਜੀਤ ਭੁੱਲਰ

ਫਾਜ਼ਿਲਕਾ, 6 ਮਾਰਚ (ਬਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਭੁੱਲਰ ਵਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਥੇ ਉਨ੍ਹਾਂ ਨੇ ਸਮੂਹ ਪ੍ਰਸ਼ਾਸਨ ਅਤੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਐਮ. ਐਲ. ਏ. ਸਾਹਿਬਾਨਾਂ ਨਾਲ ਇਕ ਪ੍ਰੈੱਸ ਕਾਨਫਰੰਸ ਕੀਤੀ ਅਤੇ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਕਿ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਗੈਰ-ਸਮਾਜਿਕ ਤੱਤਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੀ ਨਸ਼ੇ ਦੀ ਕਮਾਈ ਨਾਲ ਬਣਾਈ ਹੋਈ ਸਾਰੀ ਪ੍ਰਾਪਰਟੀ ਨੂੰ ਅਟੈਚ ਕਰਕੇ ਉੱਪਰ ਪੀਲੇ ਪੰਜੇ ਵੀ ਚਲਾਏ ਜਾਣ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸ ਮੁਹਿੰਮ ਤਹਿਤ ਕਈ ਮਾੜੇ ਅਨਸਰਾਂ ਦੀਆਂ ਪ੍ਰਾਪਰਟੀਆਂ ਉਤੇ ਪੀਲੇ ਪੰਜੇ ਚੱਲ ਚੁੱਕੇ ਹਨ ਅਤੇ ਨਾਲ ਹੀ ਉਨ੍ਹਾਂ ਸਮਾਜ ਨੂੰ ਅਤੇ ਪਿੰਡ ਦੇ ਸਰਪੰਚਾਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਅਜਿਹੇ ਮਤੇ ਪਾਉਣ।