JALANDHAR WEATHER

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

ਪਠਾਨਕੋਟ, 6 ਮਾਰਚ (ਵਿਨੋਦ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਇਸ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਬੁੱਟਰ ਕਲਾਂ ਦੇ ਵਾਸੀ ਕੰਵਲਪ੍ਰੀਤ ਸਿੰਘ ਉਰਫ਼ ਕੰਵਰ ਅਤੇ ਗੁਰਦਾਸਪੁਰ ਦੇ ਭੈਣੀ ਬਾਂਗਰ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਹਥਿਆਰਾਂ ਵਿਚ ਇਕ 9 ਐਮ.ਐਮ. ਗਲੌਕ ਪਿਸਤੌਲ, ਇਕ .30 ਬੋਰ ਦਾ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 39 ਕਾਰਤੂਸ ਸ਼ਾਮਿਲ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕੰਵਲਪ੍ਰੀਤ ਬਟਾਲਾ ਦੇ ਪਿੰਡ ਚੌਰਾ ਦੇ ਰਹਿਣ ਵਾਲੇ ਅਮਰੀਕਾ ਸਥਿਤ ਗੈਂਗਸਟਰ ਪਵਿੱਤਰ ਸਿੰਘ ਚੌਰਾ ਦੇ ਸੰਪਰਕ ਵਿਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਇਹ ਕੰਮ ਕਰ ਰਿਹਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ