ਡਵੀਜ਼ਨਲ ਕਮਿਸ਼ਨਰ ਵਲੋਂ ਨਸ਼ਾ-ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਦਾ ਅਚਨਚੇਤ ਦੌਰਾ

ਸੰਗਰੂਰ, 6 ਮਾਰਚ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਅੱਜ ਸ਼ਾਮ ਨਸ਼ਾ-ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਦਾ ਅਚਨਚੇਤ ਦੌਰਾ ਕਰਕੇ ਉਥੇ ਜ਼ੇਰੇ ਇਲਾਜ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ-ਮੁਕਤ ਕਰਨ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣ ਦੀ ਲੋੜ ਹੈ। ਡਵੀਜ਼ਨਲ ਕਮਿਸ਼ਨਰ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਥੋਂ ਇਲਾਜ ਕਰਵਾਉਣ ਮਗਰੋਂ ਭਵਿੱਖ ਵਿਚ ਕਦੇ ਵੀ ਨਸ਼ਿਆਂ ਦੀ ਦਲਦਲ ਵਿਚ ਨਾ ਫਸਣ ਲਈ ਪ੍ਰੇਰਿਆ।