ਨਸ਼ਿਆਂ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਕੈਬਨਿਟ ਮੰਤਰੀ ਸੌਂਦ

ਮਾਲੇਰਕੋਟਲਾ, 6 ਮਾਰਚ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਪ੍ਰਾਹੁਣਾਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਡਿਪਟੀ ਕਮਿਸ਼ਨਰ ਦਫ਼ਤਰ ਮਲੇਰਕੋਟਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਤਹੱਈਆ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿਚ ਫਸ ਗਏ ਹਨ, ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਬਣਾ ਕੇ ਮੁੱਖ ਧਾਰਾ ਵਿਚ ਲਿਆ ਕੇ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।