ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ

ਅੰਮ੍ਰਿਤਸਰ, 7 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਹੋ ਰਹੀ ਹੈ। ਸਵੇਰੇ 11 ਵਜੇ ਦੇ ਕਰੀਬ ਆਰੰਭ ਹੋਣ ਵਾਲੀ ਇਸ ਇਕੱਤਰਤਾ ਵਿਚ ਪਿਛਲੇ ਦਿਨੀ ਅਸਤੀਫ਼ਾ ਦੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸੰਬੰਧੀ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਸੇ ਮਹੀਨੇ ਦੇ ਅਖੀਰ ਵਿਚ ਪੇਸ਼ ਤੇ ਪਾਸ ਕੀਤੇ ਜਾਣ ਵਾਲੇ ਬਜਟ ਇਜਲਾਸ ਦੀ ਤਾਰੀਖ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਐਡਵੋਕੇਟ ਧਾਮੀ ਵਲੋਂ ਅਸਤੀਫ਼ਾ ਦਿੱਤੇ ਜਾਣ ਕਰਕੇ ਅੱਜ ਦੀ ਇਕੱਤਰਤਾ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਕੀਤੀ ਜਾਵੇਗੀ।