ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਹਰਬੰਤ ਸਿੰਘ ਕਾਤਰੋਂ

ਸ਼ੇਰਪੁਰ (ਸੰਗਰੂਰ), 7 ਮਾਰਚ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਹਰਬੰਤ ਸਿੰਘ ਕਾਤਰੋਂ ਕੁੱਝ ਦਿਨ ਬੀਮਾਰ ਰਹਿਣ ਤੋਂ ਬਾਅਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਦੱਸਿਆ ਕਿ ਉਹ ਲੰਮਾ ਸਮਾਂ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਸਰਕਲ ਪ੍ਰਧਾਨ ਰਹੇ। ਉਨ੍ਹਾਂ ਨੇ ਪੰਜਾਬੀ ਸੂਬਾ ਮੋਰਚਾ, ਐਮਰਜੈਂਸੀ ਮੋਰਚਾ ਅਤੇ ਧਰਮ ਯੁੱਧ ਮੋਰਚੇ ਸਮੇਂ ਲੰਮਾਂ ਸਮਾਂ ਜੇਲ੍ਹ ਯਾਤਰਾ ਕੀਤੀ। ਉਹ ਸਵਰਗੀ ਜਥੇਦਾਰ ਮੁਕੰਦ ਸਿੰਘ ਸ਼ੇਰਪੁਰ ਅਤੇ ਜਥੇਦਾਰ ਬੁੱਘਾ ਸਿੰਘ ਬਾਦਸ਼ਾਹਪੁਰ (ਦੋਨੋਂ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ) ਦੇ ਨਜ਼ਦੀਕੀ ਸਾਥੀ ਸਨ।