ਸਕੂਲ ਆਫ ਐਮੀਨੈਂਸ ਦੀ ਬੱਸ ਪਲਟੀ

ਨਿਹਾਲ ਸਿੰਘ ਵਾਲਾ (ਮੋਗਾ), 7 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਨਿਹਾਲ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਦੀ ਬੱਸ ਜੋ ਕਿ ਰਾਮਾ ਤੋਂ ਨਿਹਾਲ ਸਿੰਘ ਵਾਲਾ ਬੱਚਿਆਂ ਨੂੰ ਲੈ ਕੇ ਆ ਰਹੀ ਸੀ, ਬੱਸ ਡਰਾਇਵਰ ਦੀ ਅਣਗਿਹਲੀ ਕਾਰਨ ਖੇਤਾਂ ਵਿਚ ਪਲਟ ਗਈ। ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਕੁਝ ਜ਼ਖ਼ਮੀ ਬੱਚਿਆਂ ਨੂੰ ਨਿੱਜੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖ਼ਲ ਕਰਵਾਇਆ ਗਿਆ।