JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

 ਅੰਮ੍ਰਿਤਸਰ, 7 ਮਾਰਚ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਇਕ ਸ਼ਰਧਾਲੂ, ਜੋ ਦੁੱਖ ਭੰਜਨੀ ਬੇਰੀ ਦੇ ਹੇਠ ਪਾਵਨ ਸਰੋਵਰ ਚੋਂ ਇਸ਼ਨਾਨ ਕਰਕੇ ਜਦ ਬਾਹਰ ਨਿਕਲਿਆ ਤਾਂ ਉਸ ਨੂੰ ਅਚਨਚੇਤ ਦਿਲ ਦਾ ਦੌਰਾ ਪੈ ਗਿਆ। ਪਰਿਕਰਮਾ ਵਿਚ ਮੌਕੇ 'ਤੇ ਡਿਊਟੀ 'ਤੇ ਤਾਇਨਾਤ ਸੇਵਾਦਾਰਾਂ ਵਲੋਂ ਤੁਰੰਤ ਉਸ ਨੂੰ ਗੁਰਦੁਆਰਾ ਸ਼ਹੀਦਾਗੰਜ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸ਼ਰਧਾਲੂ ਦੀ ਪਛਾਣ ਧਰਮਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ