ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵਲੋਂ ਵਾਹਨਾਂ ਦੀ ਜਾਂਚ

ਰਾਜਪੁਰਾ (ਪਟਿਆਲਾ), 7 ਮਾਰਚ( ਰਣਜੀਤ ਸਿੰਘ) - ਰਾਜਪੁਰਾ ਵਿਖੇ ਏ.ਡੀ.ਜੀ.ਪੀ. ਈਸ਼ਵਰ ਸਿੰਘ, ਐਸ.ਐਸ.ਪੀ. ਨਾਨਕ ਸਿੰਘ, ਡੀ.ਐਸ.ਪੀ. ਰਾਜਪੁਰਾ ਮਨਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਜੀ.ਟੀ. ਰੋਡ 'ਤੇ ਆਉਂਦੇ ਜਾਂਦੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।