ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਾਰੀ

ਅੰਮ੍ਰਿਤਸਰ, 7 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਇੱਥੇ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਮੁੱਖ ਦਫ਼ਤਰ ਵਿਖੇ ਜਾਰੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਵਿਚਾਰ ਚਰਚਾ ਕੀਤੇ ਜਾਣ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਦੇ ਆਗਾਮੀ ਬਜਟ ਇਜਲਾਸ ਦੀ ਤਾਰੀਖ ਤੇਅ ਕੀਤੇ ਜਾਣ ਸਮੇਤ ਹੋਰ ਪੰਥਕ ਮਾਮਲਿਆ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।