JALANDHAR WEATHER

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 2 ਦੀ ਮੌਤ, 1 ਗੰਭੀਰ

ਕਪੂਰਥਲਾ, 8 ਮਾਰਚ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਜਲੰਧਰ ਰੋਡ 'ਤੇ ਗੁਰੂ ਨਾਨਕ ਸਟੇਡੀਅਮ ਨੇੜੇ ਪੀਰ ਚੌਧਰੀ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ, ਜਿਥੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿਥੇ ਡਿਊਟੀ ਡਾਕਟਰ ਵਲੋਂ ਪਰਮਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਵਡਾਲਾ ਕਲਾਂ ਅਤੇ ਸ਼ਿਵਰਾਮ ਪੁੱਤਰ ਮਹਿੰਦਰ ਸਿੰਘ ਵਾਸੀ ਔਜਲਾ ਫਾਟਕ ਨੇੜੇ ਬਰੈੱਡ ਫ਼ੈਕਟਰੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਜਮਸ਼ੇਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਿਸ਼ਨਪੁਰ ਅਰਾਈਆਂ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਰੈਫ਼ਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਿਵਰਾਮ ਅਤੇ ਜਮਸ਼ੇਰ ਸਿੰਘ ਜਲੰਧਰ ਵਲੋਂ ਮੋਟਰਸਾਈਕਲ 'ਤੇ ਕਪੂਰਥਲਾ ਵੱਲ ਨੂੰ ਆ ਰਹੇ ਸਨ ਜਦਕਿ ਪਰਮਜੀਤ ਸਿੰਘ ਪੁੱਤਰ ਚਰਨ ਸਿੰਘ ਮੋਟਰਸਾਈਕਲ 'ਤੇ ਸ਼ਹਿਰ ਵਲੋਂ ਆਪਣੇ ਪਿੰਡ ਵਡਾਲਾ ਕਲਾਂ ਨੂੰ ਜਾ ਰਿਹਾ ਸੀ, ਜਦੋਂ ਇਹ ਪੀਰ ਚੌਧਰੀ ਮੋੜ ਨੇੜੇ ਪਹੁੰਚੇ ਤਾਂ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿਚ ਸ਼ਿਵਰਾਮ ਤੇ ਪਰਮਜੀਤ ਸਿੰਘ ਦੀ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਨੇ ਦੋਵਾਂ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ