JALANDHAR WEATHER

ਗੁ. ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਦੂਸਰੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਛੇਹਰਟਾ (ਅੰਮ੍ਰਿਤਸਰ), 8 ਮਾਰਚ (ਪੱਤਰ ਪ੍ਰੇਰਕ)-ਦੋ ਗੁਰੂ ਸਾਹਿਬਾਨ ਜੀ ਦੀ ਚਰਨ ਸ਼ੋਹ ਪ੍ਰਾਪਤ ਤੇ ਸੱਚਖੰਡ ਵਾਸੀ ਸੰਤ ਬਾਬਾ ਮਸਤ ਰਾਮ ਜੀ ਦੇ ਭਗਤੀ ਸਥਾਨ ਇਤਿਹਾਸਿਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮੁੱਖ ਸੇਵਾਦਾਰ ਜਥੇ. ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 86ਵਾਂ ਹੋਲਾ ਮਹੱਲਾ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਤੇ ਹੋਲੇ ਮਹੱਲੇ ਸਮਾਗਮਾਂ ਸਬੰਧੀ ਚੱਲ ਰਹੀ 51 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਪਹਿਲੀ ਲੜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਅੰਮ੍ਰਿਤਮਈ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਿਸ ਉਪਰੰਤ ਦੂਸਰੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਹੋਲੀ ਮਹੱਲੇ ਸਮਾਗਮਾਂ ਸਬੰਧੀ ਬਾਬਾ ਮਸਤ ਰਾਮ ਜੀ ਵਾਲੀਬਾਲ ਸਪੋਰਟਸ ਕਲੱਬ ਕੋਟ ਖਾਲਸਾ ਵਲੋਂ ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਵਾਲੀਬਾਲ ਟੂਰਨਾਮੈਂਟ ਵਿਚ ਇੰਟਰਨੈਸ਼ਨਲ ਖਿਡਾਰੀਆਂ ਦੀਆਂ 40 ਟੀਮਾਂ ਨੇ ਭਾਗ ਲਿਆ ਤੇ ਆਪਣੀ ਕਲਾ ਦੇ ਜੌਹਰ ਵਿਖਾਏ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਵਿੰਦਰ ਸਿੰਘ ਸੰਧੂ ਤੇ ਕਮੇਟੀ ਮੈਂਬਰਾਂ ਵਲੋਂ ਜੇਤੂ ਟੀਮ ਨੂੰ 31000 ਰੁਪਏ ਦਾ ਨਕਦ ਇਨਾਮ ਤੇ ਟਰਾਫੀ ਤੇ ਉਪ ਜੇਤੂ ਟੀਮ ਨੂੰ 21000 ਰੁਪਏ ਦਾ ਨਕਦ ਇਨਾਮ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ