ਐਨ.ਸੀ.ਬੀ. ਵਲੋਂ ਸਰਹੱਦੀ ਪਿੰਡ ਅਵਾਣ ਵਸਾਊ 'ਚ ਰੇਡ

ਅਜਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਅਵਾਣ ਵਸਾਊ ਵਿਖੇ ਥੋੜ੍ਹਾ ਸਮਾਂ ਪਹਿਲਾਂ ਐਨ.ਸੀ.ਬੀ. ਵਲੋਂ ਰੇਡ ਕਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨ.ਸੀ.ਬੀ. ਵਲੋਂ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।