JALANDHAR WEATHER

ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸਤਨਾਮ ਸਿੰਘ ਅਰਸ਼ੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਫਗਵਾੜਾ, 8 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ, ਪੰਥ ਪ੍ਰਸਿੱਧ ਕੀਰਤਨੀ ਅਤੇ ਕਥਾਵਾਚਕ ਸਤਨਾਮ ਸਿੰਘ ਅਰਸ਼ੀ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਤਨਾਮ ਸਿੰਘ ਅਰਸ਼ੀ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ, ਉਸ ਨਾਲ ਸਿੱਖ ਕੌਮ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਸਭ ਤੋਂ ਸਿਰਮੋਰ ਸਿੱਖ ਸੰਸਥਾ ਦਾ ਮੁਖੀ ਹੈ। ਸਤਨਾਮ ਸਿੰਘ ਅਰਸ਼ੀ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੈ ਅਤੇ ਬਿਨਾਂ ਅਹੁਦੇ ਤੋਂ ਪਾਰਟੀ ਦੀ ਸੇਵਾ ਕਰਦੇ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ