JALANDHAR WEATHER

ਕਠੂਆ ਚ ਅੱਤਵਾਦੀਆਂ ਵਲੋਂ 3 ਨੌਜਵਾਨਾਂ ਦੀ ਹੱਤਿਆ ਦੁਖਦਾਈ ਹੋਣ ਦੇ ਨਾਲ-ਨਾਲ ਚਿੰਤਾ ਦਾ ਵਿਸ਼ਾ - ਜਤਿੰਦਰ ਸਿੰਘ

 ਨਵੀਂ ਦਿੱਲੀ, 9 ਮਾਰਚ - ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਟਵੀਟ ਕੀਤਾ, "ਜ਼ਿਲ੍ਹਾ ਕਠੂਆ ਦੇ ਬਾਨੀ ਇਲਾਕੇ ਵਿਚ ਅੱਤਵਾਦੀਆਂ ਵਲੋਂ 3 ਨੌਜਵਾਨਾਂ ਦੀ ਬੇਰਹਿਮੀ ਨਾਲ ਹੱਤਿਆ ਬਹੁਤ ਦੁਖਦਾਈ ਹੋਣ ਦੇ ਨਾਲ-ਨਾਲ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਸ਼ਾਂਤਮਈ ਇਲਾਕੇ ਵਿਚ ਮਾਹੌਲ ਖਰਾਬ ਕਰਨ ਪਿੱਛੇ ਕੋਈ ਡੂੰਘੀ ਸਾਜ਼ਿਸ਼ ਜਾਪਦੀ ਹੈ। ਅਸੀਂ ਇਸ ਮਾਮਲੇ 'ਤੇ ਸੰਬੰਧਿਤ ਅਧਿਕਾਰੀਆਂ ਨਾਲ ਚਰਚਾ ਕੀਤੀ ਹੈ। ਕੇਂਦਰੀ ਗ੍ਰਹਿ ਸਕੱਤਰ ਖੁਦ ਜੰਮੂ ਪਹੁੰਚ ਰਹੇ ਹਨ ਤਾਂ ਜੋ ਮੌਕੇ 'ਤੇ ਸਥਿਤੀ ਦਾ ਮੁਲਾਂਕਣ ਕੀਤਾ ਜਾ ਸਕੇ। ਮੈਨੂੰ ਵਿਸ਼ਵਾਸ ਹੈ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਅਤੇ ਲੋਕਾਂ ਦਾ ਵਿਸ਼ਵਾਸ ਮਜ਼ਬੂਤ ​​ਰਹੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ