ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਸੰਖੇਪ ਮੁਕਾਬਲੇ ਚ ਦੋ ਜ਼ਖ਼ਮੀ

ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ ਤੜਕੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਏ ਸੰਖੇਪ ਮੁਕਾਬਲੇ ਵਿਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਇਹ ਦੋਵੇਂ ਪੁਲਿਸ ਨੂੰ ਕਈ ਮਾਮਲਿਆਂ ਵਿਚ ਲੋੜੀਂਦੇ ਸਨ। ਜ਼ਖ਼ਮੀ ਹੋਏ ਗੈਂਗਸਟਰਾਂ ਵਿਚਸੁਮੀਤ ਅਤੇ ਮੁਨੀਸ਼ ਸ਼ਾਮਿਲ ਹਨ। ਹਾਲ ਦੀ ਘੜੀ ਇਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।