ਕਪਤਾਨ ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ

ਦੁਬਈ, 9 ਮਾਰਚ- ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 11ਵੇਂ ਓਵਰ ਵਿਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਨ੍ਹਾਂ ਨੇ ਮਿਸ਼ੇਲ ਸੈਂਟਨਰ ਦੀ ਪਹਿਲੀ ਗੇਂਦ ’ਤੇ ਦੌੜ ਲੈ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਰੋਹਿਤ ਨੇ ਕਿਸੇ ਆਈ.ਸੀ.ਸੀ. ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਆਪਣਾ ਪਹਿਲਾ ਅਰਧ ਸੈਂਕੜਾ ਲਗਾਇਆ ਹੈ।