ਭੇਦਭਰੀ ਹਾਲਤ ਵਿਚ ਛੱਪੜ ’ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)- ਪਿੰਡ ਧਾਲੀਵਾਲ ਦੋਨਾ ਕਲੋਨੀ ਵਿਖੇ ਭੇਦਭਰੀ ਹਾਲਤ ਵਿਚ ਛੱਪੜ ਵਿਚੋਂ ਇਕ 55 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਸਿਟੀ ਚੌਂਕੀ ਇੰਚਾਰਜ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਬਕਾ ਸਰਪੰਚ ਸਰਦੂਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਦੇ ਛੱਪੜ ਵਿਚ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਉਨ੍ਹਾਂ ਮੌਕੇ ’ਤੇ ਜਾ ਕੇ ਕਲੋਨੀ ਵਾਸੀਆਂ ਦੀ ਸਹਾਇਤਾ ਨਾਲ ਲਾਸ਼ ਨੂੰ ਛੱਪੜ ਵਿਚੋਂ ਕੱਢਿਅ॥ ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੀ ਲਾਸ਼ ਲਗਭਗ 5 ਤੋਂ 7 ਦਿਨ ਪੁਰਾਣੀ ਲੱਗ ਰਹੀ ਹੈ ਅਤੇ ਉਸ ਨੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਪੈਂਟ ਪਾਈ ਹੋਈ । ਉਨ੍ਹਾਂ ਦੱਸਿਆ ਵਿਅਕਤੀ ਦੀ ਪਹਿਚਾਣ ਲਈ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।