JALANDHAR WEATHER

ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਰਜਿੰਦਰ ਸਿੰਘ ਚੱਕ ਸਿੰਘਾ ਵਲੋਂ ਅਹੁਦੇ ਤੋਂ ਅਸਤੀਫ਼ਾ

ਗੜ੍ਹਸ਼ੰਕਰ, (ਹੁਸ਼ਿਆਰਪੁਰ), 9 ਮਾਰਚ (ਧਾਲੀਵਾਲ)- ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹੋਰ ਵੱਖ-ਵੱਖ ਕੌਮੀ ਅਹੁਦਿਆਂ ’ਤੇ ਜ਼ਿੰਮੇਵਾਰੀ ਨਿਭਾਅ ਚੁੱਕੇ ਅਕਾਲੀ ਦਲ ਦੇ ਮੌਜੂਦਾ ਮੈਂਬਰ ਪੀ.ਏ. ਸੀ. ਰਜਿੰਦਰ ਸਿੰਘ ਚੱਕ ਸਿੰਘਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸਿੰਘ ਸਾਹਿਬਾਨ ਨੂੰ ਅਹੁਦਿਆਂ ਤੋਂ ਹਟਾਉਣ ਦੇ ਰੋਸ ਵਜੋਂ ਲਿਆ ਹੈ। ਰਜਿੰਦਰ ਸਿੰਘ ਚੱਕ ਸਿੰਘਾ ਨੇ ਕਿਹਾ ਕਿ ਇਨ੍ਹ੍ਹਾਂ ਫੈਸਲਿਆਂ ਨਾਲ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਜਿਸ ਤਖ਼ਤ ਤੋਂ ਸੇਧ ਲੈਣ ਦੀ ਲੋੜ ਹੈ, ਉਸੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਨੀਵਾਂ ਦਿਖਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਰਦਾਸ਼ਤ ਤੋਂ ਬਾਹਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ