ਮਾਰਕ ਕਾਰਨੀ ਬਣਨਗੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ

ਕੈਲਗਰੀ, 10 ਮਾਰਚ (ਜਸਜੀਤ ਸਿੰਘ ਧਾਮੀ)- ਬੈਂਕ ਆਫ਼ ਕੈਨੇਡਾ ਅਤੇ ਬੈਂਕ ਆਫ ਇੰਗਲੈਂਡ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਨੂੰ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦਾ ਨਵਾਂ ਨੇਤਾ ਚੁਣਿਆ ਗਿਆ ਹੈ। ਉਹ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਲਈ ਤਿਆਰ ਹਨ। ਕਾਰਨੀ ਨੇ ਲਿਬਰਲ ਪਾਰਟੀ ਚੋਣ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਪਾਰਟੀ ਮੈਂਬਰਾਂ ਦੀਆਂ ਉਨ੍ਹਾਂ ਨੂੰ 86 ਫ਼ੀਸਦੀ ਵੋਟਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।