ਸੁਲਤਾਨਵਿੰਡ ਵਿਖੇ ਦੇਰ ਰਾਤ ਚੱਲੀਆਂ ਗੋਲੀਆਂ, ਪੁਲਿਸ ਜਾਂਚ ਵਿਚ ਜੁੱਟੀ
ਸੁਲਤਾਨਵਿੰਡ, (ਅੰਮ੍ਰਿਤਸਰ), 10 ਮਾਰਚ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸੰਬੰਧੀ ਥਾਣਾ ਸੁਲਤਾਨਵਿੰਡ ਦੇ ਰਾਤ ਸਮੇਂ ਦੇ ਡਿਊਟੀ ਅਫ਼ਸਰ ਏ.ਐਸ.ਆਈ. ਵਿਕਰਮਜੀਤ ਸਿੰਘ ਨਾਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵਲੋ ਇਲਾਕੇ ਵਿਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਛੇਤੀ ਕਾਬੂ ਕੀਤਾ ਜਾਵੇਗਾ।